Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ

  • Home
  • India
  • Muktsar
  • Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ

Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ Mass Education and Media Wing, Sri Muktsar Sahib. Follow this page for Official health information for you and your family. Join the conversation!

This is the Health Department Sri Muktsar Sahib official page.

30/11/2025

increase the risk of water-borne diseases.

💧 Chlorinate or boil water before drinking
💧 Use only boiled or chlorinated water for cooking
💧 Do not eat food that has been in contact with flood water

ਡਾ. ਰਾਜ ਕੁਮਾਰ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਦਾ ਰਾਤ ਸਮੇਂ ਕੀਤਾ ਗਿਆ ਅਚਣਚੇਤ ਦੌਰਾ ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ...
28/11/2025

ਡਾ. ਰਾਜ ਕੁਮਾਰ ਸਿਵਲ ਸਰਜਨ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਦਾ ਰਾਤ ਸਮੇਂ ਕੀਤਾ ਗਿਆ ਅਚਣਚੇਤ ਦੌਰਾ

ਸਰਕਾਰੀ ਹਸਪਤਾਲ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ: ਡਾ.ਰਾਜ ਕੁਮਾਰ  ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ

     ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ  ਡਾ ਰਾਜ ਕੁਮਾਰ ਵਲੋਂ ਸਿਵਲ ਹਸਪਤਾਲ ਗਿੱਦੜਬਾਹਾ ਦਾ ਰਾਤ 7 ਵਜੇ ਅਚਣਚੇਤ ਦੌਰਾ ਕੀਤਾ ਗਿਆ ਅਤੇ ਸਿਵਲ ਹਸਪਤਾਲ ਵਲੋਂ ਦਿੱਤੀਆਂ ਜਾ ਰਹੀਆ ਸਿਹਤ ਸੇਵਾਵਾਂ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ ਗਿਆ।ਉਨ੍ਹਾ ਵਲੋਂ ਜੱਚਾ ਬੱਚਾ ਵਾਰਡ, ਸਰਜਰੀ ਵਾਰਡ, ਐਮਰਜੈਂਸੀ ਅਤੇ ਹਸਪਤਾਲ ਵਲੋਂ ਦਿੱਤੀਆਂ ਜਾਂਦੀਆਂ ਵੱਖ ਵੱਖ ਸਿਹਤ ਸੇਵਾਵਾਂ ਦਾ ਜਾਇਜ਼ਾ ਲਿਆ ਗਿਆ ਅਤੇ ਸਿਵਲ ਹਸਪਤਾਲ ਗਿੱਦੜਬਾਹਾ ਵਲੋਂ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਤੇ ਤਸੱਲੀ ਪਰਗਟ ਕੀਤੀ ਗਈ।ਇਸ ਮੋਕੇ ਉਨ੍ਹਾ ਕਿਹਾ ਕਿ ਡਾ ਰਛਮੀ ਚਾਵਲਾ ਸੀਨੀਅਰ ਮੈਡੀਕਲ ਅਫਸਰ ਵਲੋਂ ਡਾਕਟਰਾਂ ਅਤੇ ਸਟਾਫ ਦੀ ਘਾਟ ਹੋਣ ਦੇ ਬਾਵਜੂਦ ਵੀ ਸਖਤ ਮਿਹਨਤ ਕਰਕੇ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਲੋਕਾਂ ਨੂੰ ਬਿਹਤਰ ਸਿਹਤ ਸੇਵਾਵਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਗਿੱਦੜਬਾਹਾ ਵਿਖੇ ਨਾਰਮਲ ਅਤੇ ਅਪਰੇਸ਼ਨ ਜਨੇਪੇ ਵਾਲੇ ਬਿਲਕੁਲ ਮੁਫਤ ਕੀਤੇ ਜਾਂਦੇ ਹਨ ਅਤੇ ਗਰਭਵਤੀ ਔਰਤ ਨੂੰ ਘਰ ਤੋਂ ਲੈਕੇ ਆਉਣ ਅਤੇ ਘਰ ਛੱਡਣ ਦੀ ਸਹੂਲਤ ਵੀ ਉਪਲੱਬਧ ਹੈ।ਉਨ੍ਹਾ ਲੋਕਾਂ ਨੂੰ ਪੰਜਾਬ ਸਰਕਾਰ ਵਲੋਂ ਦਿੱਤੀਆਂ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਦੇ ਵੱਧ ਤੋਂ ਵੱਧ ਲਾਭ ਲੈਣ ਲਈ ਅਪੀਲ ਕੀਤੀ ।ਉਨ੍ਹਾ ਕਿਹਾ ਕਿ ਸਿਵਲ ਹਸਪਤਾਲ ਗਿੱਦੜਬਾਹਾ ਵਿਚ ਆਉਣ ਵਾਲੇ ਲੋਕਾਂ ਨੂੰ ਹੋਰ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਯੋਗ ਉਪਰਾਲੇ ਕੀਤੇ ਜਾਣਗੇ ।ਇਸ ਮੌਕੇ ਡਾ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ, ਡਾ. ਰਛਮੀ ਚਾਵਲਾ ਸੀਨੀਅਰ ਮੈਡੀਕਲ ਅਫਸਰ, ਭੁਪਿੰਦਰ ਸਿੰਘ ਸਟੈਨੋ ਅਤੇ  ਸਿਵਲ ਹਸਪਤਾਲ ਦੇ ਡਾਕਟਰ ਅਤੇ ਸਟਾਫ ਹਾਜ਼ਰ ਸਨ ।  

ਜਿਲ੍ਹਾ ਮਾਸ ਮੀਡੀਆ ਅਫਸਰ
ਸ਼੍ਰੀ ਮੁਕਤਸਰ ਸਾਹਿਬ

ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂਹਰ ਸ਼ੁੱਕਰਵਾਰ ਡੇਂਗ...
28/11/2025

ਸਿਹਤ ਵਿਭਾਗ ਸ਼੍ਰੀ ਮੁਕਤਸਰ ਸਾਹਿਬ ਵਲੋਂ ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਕੀਤੀਆਂ ਗਈਆਂ ਡੇਂਗੂ ਵਿਰੋਧੀ ਗਤੀਵਿਧੀਆਂ
ਹਰ ਸ਼ੁੱਕਰਵਾਰ ਡੇਂਗੂ ਤੇ ਵਾਰ ਮਹਿੰਮ ਤਹਿਤ ਹਰ ਹਫਤੇ ਸ਼ੁੱਕਰਵਾਰ ਨੂੰ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਦੀ ਕੀਤੀ ਜਾਵੇ ਸਫਾਈ : ਡਾ ਰਾਜ ਕੁਮਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ
ਡੇਂਗੂ ਤੋਂ ਬਚਣ ਲਈ ਇੱਕ ਹਫਤੇ ਤੋਂ ਵੱਧ ਪਾਣੀ ਖੜਾ ਨਾ ਹੋਣ ਦਿੱਤਾ ਜਾਵੇ: ਡਾ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ
ਡਾ ਬਲਵੀਰ ਸਿੰਘ ਮਾਨਯੋਗ ਸਿਹਤ ਮੰਤਰੀ ਪੰਜਾਬ ਵਲੋਂ ਪੰਜਾਬ ਦੇ ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਮੁਹਿੰਮ ਸ਼ੁਰੂ ਕੀਤੀ ਗਈ ਹੈ ।ਜਿਸਦੇ ਤਹਿਤ ਡਾ ਰਾਜ ਕੁਮਾਰ ਸਿਵਲ ਸਰਜਨ ਸ਼੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਵਿਚ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਘਰ ਘਰ ਜਾ ਕੇ ਡੇਂਗੁ ਦੇ ਲਾਰਵੇ ਦੀ ਜਾਂਚ ਕਰਕੇ ਲੋਕਾਂ ਨੂੰ ਡੇਂਗੂ ਤੋਂ ਬਚਣ ਲਈ ਜਾਣਕਾਰੀ ਦਿੱਤੀ ਜਾ ਰਹੀ ਹੈ ਅਤੇ ਡੇਂਗੂ ਲਾਰਵੇ ਨੂੰ ਮੋਕੇ ਤੇ ਨਸ਼ਟ ਕਰਵਾਇਆ ਜਾ ਰਿਹਾ ਹੈ ।
ਇਸ ਮੌਕੇ ਡਾ ਸਰਬਜੀਤ ਸਿੰਘ ਸਹਾਇਕ ਸਿਵਲ ਸਰਜਨ ਵਲੋਂ ਫੀਲਡ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆਂ ਕਰ ਰਹੀਆ ਟੀਮਾਂ ਦੀ ਸੁਪਰਵਿਜ਼ਨ ਕੀਤੀ ਅਤੇ ਲੋਕਾਂ ਨੂੰ ਡੇਂਗੂ ਤੋਂ ਬਚਣ ਸਬੰਧੀ ਇਸ ਮੁਹਿੰਮ ਵਿਚ ਸਹਿਯੋਗ ਦੇਣ ਲਈ ਕਿਹਾ ।ਉਨ੍ਹਾਂ ਕਿਹਾ ਕਿ ਸਿਹਤ ਟੀਮਾਂ ਵਲੋਂ ਸ਼ਹਿਰ ਸ਼੍ਰੀ ਮੁਕਤਸਰ ਸਾਹਿਬ ਦੇ ਹਾਟ ਸਪਾਟ ਏਰੀਏ ਅਤੇ ਡੇਂਗੂ ਪਾਜ਼ੀਟਿਵ ਕੇਸਾਂ ਵਾਲੇ ਏਰੀਏ ਵਿਚ ਜਾ ਕੇ ਡੇਂਗੂ ਵਿਰੋਧੀ ਗਤੀਵਿਧੀਆ ਕੀਤੀਆਂ ਜਾ ਰਹੀਆਂ ਹਨ।ਉਨ੍ਹਾ ਕਿਹਾ ਕਿ ਡੇਂਗੂ ਤੋਂ ਬਚਣ ਲਈ ਸਾਵਧਾਨੀਆਂ ਵਰਤਨੀਆਂ ਬਹੁਤ ਜਰੂਰੀ ਹਨ, ਹਰ ਸ਼ੁੱਕਰਵਾਰ ਨੂੰ “ਹਰ ਸ਼ੁੱਕਰਵਾਰ,ਡੇਂਗੂ ਤੇ ਵਾਰ” ਦੇ ਤੌਰ ਤੇ ਮਨਾਇਆ ਜਾਵੇ ਅਤੇ ਇਸ ਦਿਨ ਪਾਣੀ ਸਟੋਰ ਕਰਨ ਵਾਲੇ ਬਰਤਨਾਂ ਨੂੰ ਇਕ ਵਾਰ ਸੁਕਾ ਕੇ ਦੁਬਾਰਾ ਵਰਤੋਂ ਵਿਚ ਲਿਆਂਦਾ ਜਾਵੇ ਤਾਂ ਜੋ ਮੱਛਰਾਂ ਦੀ ਪੈਦਾਇਸ਼ ਨੂੰ ਰੋਕਿਆ ਜਾ ਸਕੇ।ਉਨ੍ਹਾ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾ ਵਲੋਂ ਰੋਜਾਨਾ ਪੱਧਰ ਤੇ ਘਰ ਘਰ ਅਤੇ ਜਨਤਕ ਥਾਵਾਂ ਤੇ ਜਾ ਕੇ ਪਾਣੀ ਦੇ ਸਰੋਤਾਂ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਪਾਣੀ ਖੜਨ ਵਾਲੇ ਸਰੋਤਾਂ ਵਿਚ ਐਂਟੀਲਾਰਵੀਅਲ ਸਪਰੇ ਦਾ ਛਿੜਕਾਅ ਕਰਕੇ ਲਾਰਵੇ ਨੂੰ ਨਸ਼ਟ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਦੀ ਬੀਮਾਰੀ ਤੋਂ ਬਚਾਅ ਹੋ ਸਕੇ।ਉਨ੍ਹਾ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਡੇਂਗੂ ਵਿਰੋਧੀ ਗਤੀਵਧੀਆਂ ਦੋਰਾਨ ਸਿਹਤ ਵਿਭਾਗ ਦਾ ਸਹਿਯੋਗ ਕੀਤਾ ਜਾਵੇ ਅਤੇ ਸਿਹਤ ਵਿਭਾਗ ਵਲੋਂ ਦੱਸੀਆਂ ਜਾ ਰਹੀਆਂ ਸਾਵਧਾਨੀਆਂ ਦੀ ਵਰਤੋਂ ਕਰਕੇ ਡੇਂਗੂ ਤੋਂ ਬਚਿਆ ਜਾਵੇ।
ਇਸ ਮੌਕੇ ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ ਨੇ ਕਿਹਾ ਕਿ ਡੇਂਗੂ ਬੁਖਾਰ ਏਡੀਜ਼ ਅਜੈਪਟੀ ਨਾਂ ਦੇ ਮੱਛਰ ਦੇ ਕੱਟਣ ਨਾਲ ਫੈਲਦਾ ਹੈ। ਇਹ ਮੱਛਰ ਦਿਨ ਵੇਲੇ ਕੱਟਦਾ ਹੈ ਅਤੇ ਇਹ ਮੱਛਰ ਇਕ ਹਫਤੇ ਤੋਂ ਵੱਧ ਖੜੇ ਸਾਫ ਪਾਣੀ ਵਿੱਚ ਪੈਦਾ ਹੁੰਦਾ ਹੈ ਇਸ ਲਈ ਸਾਨੂੰ ਕਬਾੜ, ਟਾਇਰ, ਟੁੱਟੇ ਘੜੇ ਅਤੇ ਗਮਲੇ ਆਦਿ ਵਿੱਚ ਪਾਣੀ ਖੜਣ ਨਹੀਂ ਦੇਣਾ ਚਾਹੀਦਾ।ਮੱਛਰਦਾਨੀਆ ਅਤੇ ਮੱਛਰ ਭਜਾਉਣ ਵਾਲੀਆਂ ਕਰੀਮਾਂ ਦੀ ਵਰਤੋਂ ਕਰੋ, ਸਾਰੇ ਸਰੀਰ ਨੂੰ ਢੱਕਦੇ ਕੱਪੜੇ ਪਾਓ, ਘਰਾਂ ਦੇ ਆਲੇ ਦੁਆਲੇ ਪਾਣੀ ਨਾ ਖੜ੍ਹਾ ਹੋਣ ਦਿਓ, ਘਰਾਂ ਵਿੱਚ ਪਾਣੀ ਵਾਲੀਆਂ ਟੈਂਕੀਆਂ ਨੂੰ ਢੱਕ ਕੇ ਰੱਖੋ।
ਇਸ ਮੌਕੇ ਭਗਵਾਨ ਦਾਸ ਅਤੇ ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ ਨੇ ਦੱਸਿਆ ਕਿ ਜੇਕਰ ਕਿਸੇ ਵਿਅਕਤੀ ਨੂੰ ਡੇਂਗੂ ਅਤੇ ਮਲੇਰੀਆ ਦੇ ਕੋਈ ਲੱਛਣ ਜਿਵੇਂ ਤੇਜ ਬੁਖਾਰ ਹੋਣਾ, ਸਿਰ ਦਰਦ, ਅੱਖਾਂ, ਜੋੜਾਂ ਅਤੇ ਸਰੀਰ ਵਿੱਚ ਦਰਦ, ਭੁੱਖ ਘੱਟ ਲੱਗਣਾ ਆਦਿ ਲੱਛਣ ਆਉਣ ਤਾਂ ਨੇੜੇ ਦੇ ਸਿਵਲ ਹਸਪਤਾਲ ਵਿਚ ਜਾ ਕੇ ਮਾਹਿਰ ਡਾਕਟਰ ਨਾਲ ਸੰਪਰਕ ਕੀਤਾ ਜਾਵੇ ਅਤੇ ਡੇਂਗੂ ਦਾ ਟੈਸਟ ਜਰੂਰ ਕਰਵਾਇਆ ਜਾਵੇ ਅਤੇ ਡੇਂਗੂ ਪਾਜੇਟਿਵ ਆਉਣ ਦੀ ਸੂਰਤ ਵਿੱਚ ਮਾਹਿਰ ਡਾਕਟਰ ਤੋਂ ਇਲਾਜ ਕਰਵਾਇਆ ਜਾਵੇ।ਡੇਂਗੂ ਦੇ ਟੈਸਟ ਅਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।
ਇਸ ਮੋਕੇ ਡਾ ਮਨਪ੍ਰੀਤ ਕੌਰ ਜਿਲ੍ਹਾ ਐਪੀਡੀਮਲੋਜਿਸਟ ਡਾ ਨਵਰੋਜ ਗੋਇਲ, ਮਨਜੀਤ ਕੋਰ ਨਰਸਿੰਗ ਸਿਸਟਰ, ਸੁਖਮੰਦਰ ਸਿੰਘ ਜਿਲ੍ਹਾ ਮਾਸ ਮੀਡੀਆ ਅਫਸਰ,ਲਾਲ ਚੰਦ ਜਿਲ੍ਹਾ ਸਿਹਤ ਇੰਸਪੈਕਟਰ, ਸਿਹਤ ਵਰਕਰ ਵਕੀਲ ਸਿੰਘ, ਜਸਰਕਨ ਸਿੰਘ, ਗੁਰਸੇਵਕ , ਗੁਰਭਗਤ ਸਿੰਘ,ਰਾਜਵਿੰਦਰ ਸਿੰਘ, ਸਬਧੰਤ ਏਰੀਏ ਦੀਆਂ ਆਸ਼ਾ ਵਰਕਰ ਅਤੇ ਬ੍ਰੀਡਿੰਗ ਚੈਕਰ ਮੋਜੂਦ ਸਨ।
ਜਿਲ੍ਹਾ ਮਾਸ ਮੀਡੀਆ ਅਫਸਰ
ਸ਼੍ਰੀ ਮੁਕਤਸਰ ਸਾਹਬ

27/11/2025
27/11/2025
26/11/2025

ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮਾਂ ਵਿਖੇ ਲੱਖਾਂ ਦੀ ਗਿਣਤੀ 'ਚ ਪਹੁੰਚਣ ਵਾਲੀ ਸੰਗਤ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੁਵਿਧਾਵਾਂ ਦਾ ਜਾਇਜ਼ਾ ਲਿਆ।

26/11/2025
25/11/2025
25/11/2025
24/11/2025

Address

Muktsar

Website

Alerts

Be the first to know and let us send you an email when Health Department Sri Muktsar Sahib, ਸਿਹਤ ਵਿਭਾਗ ਸ੍ਰੀ ਮੁਕਤਸਰ ਸਾਹਿਬ posts news and promotions. Your email address will not be used for any other purpose, and you can unsubscribe at any time.

Share

Share on Facebook Share on Twitter Share on LinkedIn
Share on Pinterest Share on Reddit Share via Email
Share on WhatsApp Share on Instagram Share on Telegram